ਮਿਤਰੋ,
ਜਿਨਾਂ ਮਰਜੀ ਘਿ੍ਣਤ ਤੁਸੀਂ ਮੈਨੂੰ ਸਮਝੋ
ਇਹ ਵੇਸ਼ਵਾਵਾਂ ਤੀ੍ਮਤਾਂ ਕੁੜੀਆਂ
ਮੇਰੀਆਂ ਮਾਵਾਂ ਭੈਣਾਂ ਤੇ ਧੀਆਂ ਹਨ
ਤੇ ਤੁਹਾਡੀਆਂ ਵੀ
ਇਹ ਗਊਆਂ ਪੂਜਣ ਵਾਲੇ ਹਿੰਦੁਸਤਾਨ ਦੀਆਂ
ਮਾਵਾਂ ਭੈਣਾਂ ਤੇ ਧੀਆਂ ਹਨ
ਇਹ ਵੱਡੇ ਪੂੰਜੀਦਾਰਾਂ
ਮਾਵਾਂ ਭੈਣਾਂ ਤੇ ਧੀਆਂ ਹਨ
ਜੇ ਨਹੀਂ ਤਾਂ
ਆਉਣ ਵਾਲੇ ਇਨਕਲਾਬ ਦੀਆਂ
ਮਾਵਾਂ ਭੈਣਾਂ ਤੇ ਧੀਆਂ ਹਨ